ਫਿਰੋਜ਼ਪੁਰ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਵੱਲ 50,429 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੁਸੈਨੀਵਾਲਾ ਹੈੱਡ ਤੋਂ ਫਾਜ਼ਿਲਕਾ ਵੱਲ 47,000 ਕਿਊਸਿਕ ਪਾਣੀ ਭੇਜਿਆ ਜਾ ਰਿਹਾ ਹੈ। ਪਾਣੀ ਦੇ ਇਸ ਵੱਧੇ ਹੋਏ ਫ਼ਲੋ ਕਾਰਨ ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਦਰਿਆ ਵਿੱਚ ਪਹਿਲਾਂ ਹੀ ਕਾਫ਼ੀ ਮਾਤਰਾ ਵਿੱਚ ਪਾਣੀ ਮੌਜੂਦ ਹੈ ਅਤੇ ਹੁਣ ਵਧੇਰੇ ਪਾਣੀ ਛੱਡੇ ਜਾਣ ਨਾਲ ਹਜ਼ਾਰਾਂ ਏਕੜ ਖੇਤਾਂ ਵਿੱਚ ਖੜ੍ਹੀ ਫ਼ਸਲ ਡੁੱਬ ਚੁੱਕੀ ਹੈ। ਕਈ ਕਿਸਾਨਾਂ ਨੇ ਦੱਸਿਆ ਕਿ ਜੇਕਰ ਹੁਸੈਨੀਵਾਲਾ ਹੈੱਡ ਤੋਂ ਅੱਗੇ ਪਾਣੀ ਦਾ ਫ਼ਲੋ ਪੂਰੀ ਤਰ੍ਹਾਂ ਛੱਡਿਆ ਜਾਂਦਾ ਹੈ ਤਾਂ ਸੰਭਵ ਹੈ ਕਿ ਬਾਕੀ ਰਹਿ ਗਈਆਂ ਫ਼ਸਲਾਂ ਨੂੰ ਬਚਾਇਆ ਜਾ ਸਕੇ, ਨਹੀਂ ਤਾਂ ਨੁਕਸਾਨ ਹੋਰ ਵੱਧ ਜਾਵੇਗਾ।
ਪਾਣੀ ਦੇ ਇਸ ਵੱਡੇ ਰਿਹਾ ਹੋਣ ਨਾਲ ਨੀਵੇਂ ਪਿੰਡਾਂ ਦੇ ਲੋਕਾਂ ਵਿੱਚ ਵੀ ਡਰ ਹੈ ਕਿ ਕਿਤੇ ਹੜ੍ਹ ਜਿਹੀ ਸਥਿਤੀ ਨਾ ਬਣ ਜਾਵੇ। ਸਥਾਨਕ ਪ੍ਰਸ਼ਾਸਨ ਨੇ ਸਥਿਤੀ ‘ਤੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਹਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।